Cloudy

Bay Area, CA

58°F

Cloudy

Humidity: 82%

Wind: N at 0 mph

ਸੱਜਣ ਕੁਮਾਰ ਦੀ ਗ੍ਰਿਫ਼ਤਾਰੀ ਕਿਸੇ ਸਮੇਂ ਵੀ ਸੰਭਵ

images1ਸੱਜਣ ਕੁਮਾਰ ਦੀ ਗ੍ਰਿਫ਼ਤਾਰੀ ਕਿਸੇ ਸਮੇਂ ਵੀ ਸੰਭਵ

ਨਵੀਂ ਦਿੱਲੀ,- 1984 ਦੇ ਸਿੱਖ ਵਿਰੋਧੀ ਦੰਗਿਆਂਦੇ ਮਾਮਲੇ ਵਿਚ ਗ੍ਰਿਫ਼ਤਾਰੀ ਦੇ ਸੰਕਟ ਦਾ ਸਹਾਮਣਾ ਕਰ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਨੇ ਅੰਤ੍ਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਏ.ਕੇ. ਪਟਨਾਇਕ ਨੇ ਵੀਰਵਾਰ ਨੂੰ ਕੁਮਾਰ ਦੀ ਅੰਤ੍ਰਿਮ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈਕਰਦਿਆਂ ਇਸ ਬੇਨਤੀ ਨੂੰ ਨਾ ਮਨਜ਼ੂਰ ਕਰ ਦਿੱਤਾ, ਕੀ ਨੇਤਾ ਨੂੰ ਗ੍ਰਿਫ਼ਤਾਰ ਕਰਨ ਲਈ ਸੀ ਬੀ ਆਈ ਨੂੰ ਸੋਮਵਾਰ ਤੱਕ ਲਈ ਰੋਕਿਆ ਜਾਵੇ। ਸੱਜਣ ਕੁਮਾਰ ਵਲੋਂ ਹਾਜ਼ਰ ਵਕੀਲ ਆਈ ਯੂ ਖਾਨ ਨੇ ਦਲੀਲ ਦਿੱਤੀ ਸੀ ਕਿ ਹਾਈ ਕੋਰਟ ਨੂੰ ਸੀ ਬੀ ਆਈ ਨੂੰ ਸੱਜਣ ਕੁਮਾਰ ਨੂੰ  ਗ੍ਰਿਫ਼ਤਾਰ ਕਰਨ ਤੋਂ ਰੋਕਣਾ ਚਾਹੀਦਾ ਹੈ, ਕਿਉਂਕਿ ਇਹ ਮਾਮਲਾ ਅਦਾਲਤ ਵਿਚ ਚਲ ਰਿਹਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਮਾਮਲੇ ਵਿਚ  ਸੱਜਣ ਕੁਮਾਰ ਨੂੰ ਗ੍ਰਿਫ਼ਤਾਰ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ  ਬੈਂਚ ਜਦੋਂ ਤੱਕ ਉਨ੍ਹਾਂ ਦੀ ਅੰਤ੍ਰਿਮ ਜ਼ਮਾਨਤ ‘ਤੇ ਫ਼ੈਸਲਾ ਨਹੀਂ ਕਰ ਲੈਂਦਾ ਉਦੋਂ ਤੱਕ ਹਾਈ ਕੋਰਟ ਨੂੰ ਉਨ੍ਹਾਂ ਨੂੰ ਇਹ ਰਾਹਤ ਦੇਣੀ ਚਾਹੀਦੀ ਹੈ। ਜਸਟਿਸ ਪਾਠਕ ਦੇ ਸ਼ੁੱਕਰਵਾਰ ਨੂੰ ਛੁੱਟੀ ‘ਤੇ ਰਹਿਣ ਕਾਰਨ ਮਾਮਲੇ ਦੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ। ਇਸ ਸਮੇਂ ਦੌਰਾਨ ਸੀ ਬੀ ਆਈ ਵਲੋਂ ਸੱਜਣ ਕੁਮਾਰ ਨੂੰ ਕਿਸੇ ਸਮੇਂ ਵੀ ਗ੍ਰਿਫ਼ਤਾਰ ਕਰ ਲੈਣ ਦੀ ਸੰਭਾਵਨਾ ਬਰਕਰਾਰ।

Latest comments