Calendar Date

Jul
20
2008
hansron_logo.png
Regional
ਕਰਤਾਰਪੁਰ ਸਾਹਿਬ ਮਾਰਗ ਖੋਲਣ ਲਈ ਹਿੰਦੋਸਤਾਨ ਦੀ ਸਰਕਾਰ ਵਲੌ ਹਾਂ ਪੱਖੀ ਹੁੰਗਾਰਾ”
Tuesday, 01 July 2008

terisikhi-200-100-logo-final.jpg 

 ਕਰਤਾਰਪੁਰ ਸਾਹਿਬ ਮਾਰਗ ਖੋਲਣ ਲਈ ਹਿੰਦੋਸਤਾਨ ਦੀ ਸਰਕਾਰ ਵਲੌ ਹਾਂ ਪੱਖੀ ਹੁੰਗਾਰਾ”

ਭਾਰਤ ਦੇ ਡੇਰਾ ਬਾਬਾ ਨਾਨਕ ਅਤੇ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਵਿਚਕਾਰ ਸਾਂਝਾ ਕੋਰੀਡੋਰ ਜਲਦ ਹੀ ਬਣੇਗਾ। ਇਹ ਖੁਲਾਸਾ ਭਾਰਤ ਦੇ ਵਿਦੇਸ ਮੰਤਰੀ ਪ੍ਰਣਾਬ ਮੁਖਰਜੀ ਨੇ ਡੇਰਾ ਬਾਬਾ ਨਾਨਕ ਦੇ ਦੌਰੇ ਦੌਰਾਨ ਕੀਤਾ ।  ਉਨਾਂ ਦੱਸਿਆ ਕਿ ਉਕਤ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਦੋਹਾਂ ਸਹਿਰਾਂ ‘ਚ ਕੋਰੀਡੋਰ ਬਣਾਉਣ ਲਈ ਭਾਰਤੀ ਮਾਹਿਰਾਂ ਅਤੇ ਅਧਕਾਰੀਆਂ ਦੀ ਇੱਕ ਟੀਮ ਜਲਦੀ ਹੀ ਪਾਕਿਸਤਾਨ ਜਾਵੇਗੀ ਜੋ ਕੋਰੀਡੋਰ ਦੀ ਉਸਾਰੀ ਬਾਰੇ ਆਧਿਐਨ ਕਰੇਗੀ। ਉਨਾ ਕਿਹਾ ਕਿ ਭਾਰਤ ਸਰਕਾਰ ਸਿੱਖ ਭਾਈਚਾਰੇ ਵੱਲੋਂ ਕੀਤੀ ਜਾ ਰਹੀ ਮੰਗ ਦੀ ਭਾਵਨਾ ਤੋਂ ਚੰਗੀ ਤਰ੍ਹਾਂ ਵਾਕਫ ਹੈ ਅਤੇ ਉਹਨਾਂ ਪਹਿਲਾਂ ਵੀ ਇਹ ਮਾਮਲਾ ਵਿਸਥਾਰ ਰੂਪ ਵਿੱਚ ਪਾਕਿਸਤਾਨ ਦੇ ਵਿਦੇਸ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਹੈ।

 

 

Read more...
 
ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਤੱਕ ਲਾਂਘੇ ਲਈ ਰਾਹ ਸਾਫ
Saturday, 28 June 2008
 ਡੇਰਾ ਬਾਬਾ ਨਾਨਕ, 28 ਜੂਨ (ਜਤਿਨ ਕੰਬੋਜ) : ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਵਿਚ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਤੱਕ ਸਿੰਧਾ ਸੰਪਰਕ ਸਥਾਪਿਤ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਹ ਸੰਕੇਤ ਸ੍ਰੀ ਪ੍ਰਣਬ ਮੁਖਰਜੀ ਵਿਦੇਸ਼ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਗਏ ਉਸ ਭਰੋਸੇ ਤੋਂ ਮਿਲਿਆ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸਿੱਖਾਂ ਦੀ ¦ਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੇ ਮੱਦੇਨਜ਼ਰ ਦੋਵਾਂ ਇਤਿਹਾਸਕ ਅਤੇ ਪਵਿੱਤਰ ਸ਼ਹਿਰਾਂ ਦਰਮਿਆਨ ਲਾਂਘਾ ਕਾਇਮ ਕਰਨ ਲਈ ਆਪਸੀ ਸਮਝੌਤੇ ਦੇ ਨੇੜੇ ਪੁੱਜ ਗਈਆਂ ਹਨ। ਸ੍ਰੀ ਪ੍ਰਣਬ ਮੁਖਰਜੀ ਨੇ ਇਸ ਸਬੰਧ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਮਾਹਿਰਾਂ ਦਾ ਇਕ ਉ¤ਚ ਪੱਧਰੀ ਵਫਦ ਡੇਰਾ ਬਾਬਾ ਨਾਨਕ ਤੱਕ ਲਾਂਘਾ ਕਾਇਮ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪਾਕਿਸਤਾਨ ਜਾਵੇਗਾ। ਪਾਕਿਸਤਾਨ ਸਰਕਾਰ ਵਲੋਂ ਇਸ ਲਾਂਘੇ ਨੂੰ ਕਾਇਮ ਕਰਨ ਲਈ ਰਣਨੀਤਕ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਉਨਾਂ ਨੇ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਲਾਂਘੇ ਲਈ ਸਿੱਖ ਭਾਵਨਾਵਾਂ ਤੋਂ ਜਾਣੂ ਕਰਵਾਇਆ। ਉਨਾਂ ਨੇ ਭਰੋਸਾ ਦਿੱਤਾ ਕਿ ਉਹ ਪਾਕਿਸਤਾਨ ਜਾ ਕੇ ਇਸ ਬਾਰੇ ਜਲਦ ਤੋਂ ਜਲਦ ਕਾਰਵਾਈ ਸ਼ੁਰੂ ਕਰਨਗੇ। ਸ੍ਰੀ ਮੁਖਰਜੀ ਨੇ ਅੱਜ ਅੰਮ੍ਰਿਤਸਰ ਵਿਖੇ ਖੇਤਰੀ ਪਾਸਪੋਰਟ ਦਫਤਰ ਦਾ ਉਦਘਾਟਨ ਵੀ ਕੀਤਾ।
 ਇਹ ਪੰਜਾਬ ਵਿਚ ਤੀਸਰਾ ਪਾਸਪੋਰਟ ਦਫਤਰ ਹੈ। ਸ੍ਰੀ ਮੁਖਰਜੀ ਨੇ ਕਿਹਾ ਕਿ ਜਲਦ ਹੀ ਅੰਮ੍ਰਿਤਸਰ ਵਿਖੇ ਵੀਜ਼ਾ ਦਫਤਰ ਵੀ ਖੋਲ• ਦਿੱਤਾ ਜਾਵੇਗਾ, ਜਿਸ ਨਾਲ ਪਾਕਿਸਤਾਨ ਜਾਣ ਲਈ ਸਿੱਖ ਸ਼ਰਧਾਲੂਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੇ ਇਸ ਮੌਕੇ ਵਿਦੇਸ਼ ਮੰਤਰੀ ਦਾ ਧੰਨਵਾਦ ਕਰਦਿਆਂ ਸਿੱਖ ਭਾਈਚਾਰੇ ਲਈ ਯਤਨ ਕਰਨ ਦੀ ਸ਼ਲਾਘਾ ਕੀਤੀ।  ਸ੍ਰ. ਪ੍ਰਕਾਸ਼ ਸਿੰਘ ਬਾਦਲ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਾਕਿਸਤਾਨ, ਅਫਗਾਨਿਸਤਾਨ, ਇਰਾਨ, ਮੱਧ ਪੂਰਬ ਅਤੇ ਪੱਛਮੀ ਏਸ਼ੀਆਈ ਦੇਸ਼ਾਂ ਸਮੇਤ ਯੂਰਪ, ਅਮਰੀਕਾ, ਅਸਟਰੇਲੀਆ ਅਤੇ ਨਿਊਜ਼ੀਲੈਂਡ ਦੀਆਂ ਸਰਕਾਰਾਂ ਕੋਲ ਅੰਮ੍ਰਿਤਸਰ ਵਿਖੇ ਵੀਜ਼ਾ ਕੇਂਦਰ ਖੋਲ•ਣ ਦੀ ਮੰਗ ਉਠਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਹਵਾਈ ਅੱਡਾ ਹੋਣ ਤੇ ਪੰਜਾਬ ’ਚ ਭਾਰੀ ਗਿਣਤੀ ਵਿਚ ਪ੍ਰਵਾਸੀਆਂ ਦੇ ਆਉਣ ਜਾਣ ਕਾਰਨ ਵੀਜ਼ਾ ਕੇਂਦਰਾਂ ਦੀ ਸਥਾਪਨਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ।
 
ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਹੀ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ : ਸੁਖਬੀਰ ਬਾਦਲ
Saturday, 28 June 2008

  ਮੁਕਤਸਰ, 28 ਜੂਨ (ਜਤਿਨ ਕੰਬੋਜ): ਸ੍ਰ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਮੈਂਬਰ ਪਾਰਲੀਮੇਂਟ  ਨੇ ਅੱਜ ਮੁਕਤਸਰ  ਤੋਂ 20 ਕਿਲੋਮੀਟਰ  ਦੂਰ ਪਿੰਡ ਬਾਜਾ ਮਰਾੜ ਵਿਖੇ ਪੰਜਾਬ ਰਾਜ ਬਿਜਲੀ  ਬੋਰਡ ਵਲੋਂ 3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲ 66 ਕੇ .ਵੀ. ਬਿਜਲੀ ਘਰ ਦਾ ਨੀਂਹ ਪੱਥਰ  ਰੱਖਣ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ  ਦੌਰਾਨ  ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ  ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ  ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਹੀ  ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰੇਗਾ। ਉਨ  ਕਿਹਾ ਕਿ  ਆ ਰਹੀਆਂ ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਇਕੱਠਿਆਂ ਮਿਲ ਕੇ ਲੜੀਆਂ ਜਾਣਗੀਆਂ। ਲੋਕ ਸਭਾ ਚੋਣਾਂ ਦੌਰਾਨ ਮੁੱਦਿਆਂ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ  ਮਹਿੰਗਾਈ ਅਤੇ ਵਿਕਾਸ ਦੇ ਮੁੱਦਿਆਂ  ਨੂੰ ਲੈ ਕੇ  ਚੋਣਾਂ ਲੜੇਗਾ ਅਤੇ ਪੰਜਾਬ ਦੀਆਂ ਸਾਰੀਆਂ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗਾ। 

 

Read more...
 
ਬਾਦਲ ਵਿਰੁੱਧ ਉਸ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਠਾਈ ਆਵਾਜ਼
Friday, 27 June 2008
images4.jpg ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਸਾਧਨਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਦਾਇਰ ਕੀਤੇ ਗਏ ਨਵੇਂ ਕੇਸ ਵਿਚ ਜੋ ਤਿੰਨ ਸੀਨੀਅਰ ਅਧਿਕਾਰੀ ਸ਼ਾਮਲ ਕੀਤੇ ਗਏ ਹਨ ਬੇਸ਼ੱਕ ਉਨ੍ਹਾਂ ਦਾ ਵਿਜੀਲੈਂਸ ਬਿਊਰੋ ਵੱਲੋਂ ਐਫ. ਆਈ. ਆਰ. ਵਿਚ ਨਾਂਅ ਨਸ਼ਰ ਨਹੀਂ ਕੀਤਾ ਗਿਆ ਪ੍ਰੰਤੂ ਪੰਜਾਬ ਦੇ ਪ੍ਰਸ਼ਾਸਨਿਕ ਹਲਕਿਆਂ ਵਿਚ ਇਸ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਵੱਲੋਂ ਅਜਿਹੀਆਂ ਕਾਰਵਾਈਆਂ ਸਬੰਧੀ ਆਪਣੀ ਨਾਖੁਸ਼ੀ ਤੋਂ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿਆਸੀ ਖ਼ਹਿਬਾਜ਼ੀਆਂ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਾਮਲ ਨਾ ਕੀਤਾ ਜਾਵੇ ਅਤੇ ਖ਼ਾਸ ਕਰ ਕੇ ਜਿਨ੍ਹਾਂ ਅਧਿਕਾਰੀਆਂ ਦਾ ਅਕਸ ਅੱਜ ਤੱਕ ਗੈਰ-ਸਿਆਸੀ ਅਤੇ ਸਾਫ ਸੁਥਰਾ ਰਿਹਾ ਹੈ, ਨੂੰ ਅਜਿਹੇ ਵਿਵਾਦਾਂ ਵਿਚ ਘਸੀਟਣ ਵਰਗੀਆਂ ਕਾਰਵਾਈਆਂ ਨਾਲ ਸਮੁੱਚਾ ਪ੍ਰਸ਼ਾਸਨ ਡਾਵਾਂਡੋਲ ਹੋ ਜਾਵੇਗਾ ਅਤੇ ਅਜਿਹੀ ਸਥਿਤੀ ਵਿਚ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਕੰਮ ਨਹੀਂ ਕਰ ਸਕੇਗਾ। ਸੀਨੀਅਰ ਅਧਿਕਾਰੀਆਂ ਵਿਚਲੇ ਇਸ ਤਿੱਖੇ ਰੋਸ ਕਾਰਨ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਮੁੱਖ ਸਕੱਤਰ ਪੰਜਾਬ ਭਾਵੇਂ ਲਗਾਤਾਰ ਸੀਨੀਅਰ ਅਧਿਕਾਰੀਆਂ ਕੋਲ ਸਰਕਾਰ ਵੱਲੋਂ ਮਗਰਲੇ ਦਿਨਾਂ ਦੌਰਾਨ ਇਹ ਸਪੱਸ਼ਟ ਕਰਦੇ ਰਹੇ ਹਨ ਕਿ ਕਿਸੇ ਆਈ. ਏ. ਐਸ. ਅਧਿਕਾਰੀ ਵਿਰੁੱਧ ਅਜਿਹੀ ਕਾਰਵਾਈ ਨਹੀਂ ਕੀਤੀ ਜਾ ਰਹੀ ਪ੍ਰੰਤੂ ਇਕ ਅਖ਼ਬਾਰ ਵਿਚ ਤਿੰਨ ਅਧਿਕਾਰੀਆਂ ਦੇ ਇਸ ਕੇਸ ਨਾਲ ਸੰਬੰਧਿਤ ਕਰ ਕੇ ਛਾਪੇ ਗਏ ਨਾਂਵਾਂ ਕਾਰਨ ਪ੍ਰਸ਼ਾਸਨਿਕ ਹਲਕਿਆਂ ਵਿਚਲੇ ਰੋਸ ਅਤੇ ਡਰ ਤੇ ਸਹਿਮ ਨੂੰ ਮੁੱਖ ਰੱਖ ਕੇ ਰਾਜ ਦੇ ਮੁੱਖ ਸਕੱਤਰ ਸ: ਰਮੇਸ਼ਇੰਦਰ ਸਿੰਘ ਜੋ ਕਿ ਵਿਜੀਲੈਂਸ ਵਿਭਾਗ ਦੇ ਸਕੱਤਰ ਵੀ ਹਨ, ਨੇ ਅੱਜ ਅਖ਼ਬਾਰਾਂ ਵਿਚ ਇਸ ਕੇਸ ਨਾਲ ਸੰਬੰਧਿਤ ਕਰ ਕੇ ਛਾਪੇ ਗਏ ਨਾਂਵਾਂ ਨੂੰ ਆਧਾਰਹੀਣ ਕਰਾਰ ਦਿੱਤਾ।  ਗੱਲ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕੇਸ ਨਾਲ ਕੋਈ ਵੀ ਆਈ. ਏ. ਐਸ. ਅਧਿਕਾਰੀ ਸੰਬੰਧਿਤ ਨਹੀਂ ਹੈ। ਇਹ ਵੀ ਪਤਾ ਲੱਗਾ ਹੈ ਕਿ ਪ੍ਰਸ਼ਾਸਨਿਕ ਹਲਕਿਆਂ ਵਿਚ ਇਸ ਮੁੱਦੇ ਨੂੰ ਲੈ ਕੇ ਉੱਠੇ ਉਬਾਲ ਕਾਰਨ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਨੂੰ ਵੀ ਕੁੱਝ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਵਰਨਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਵਿਰੁੱਧ ਦਾਇਰ ਕੀਤੇ ਗਏ ਤਾਜ਼ਾ ਕੇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਵਿਚ ਇਸ ਗੱਲ ਦਾ ਖ਼ੁਲਾਸਾ ਕੀਤਾ ਗਿਆ ਸੀ ਕਿ ਵਿਜੀਲੈਂਸ ਬਿਊਰੋ ਵੱਲੋਂ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਅਤੇ ਉਨ੍ਹਾਂ ਦੇ ਸਾਬਕਾ ਮੀਡੀਆ ਸਲਾਹਕਾਰ ਸ: ਭਰਤਇੰਦਰ ਸਿੰਘ ਚਾਹਲ ਸਮੇਤ ਜਿਨ੍ਹਾਂ ਅੱਠ ਵਿਅਕਤੀਆਂ ਨੂੰ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ, ਉਨ੍ਹਾਂ ਵਿਚ ਤਿੰਨ ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ। ਪ੍ਰੰਤੂ ਵਿਜੀਲੈਂਸ ਬਿਊਰੋ ਵੱਲੋਂ ਇਨ੍ਹਾਂ ਤਿੰਨ ਅਧਿਕਾਰੀਆਂ ਦੇ ਨਾਂਅ ਉਸ ਦਿਨ ਨਸ਼ਰ ਨਹੀਂ ਕੀਤੇ ਗਏ ਸਨ ਅਤੇ ਪੱਤਰਕਾਰਾਂ ਨੂੰ ਦੱਸਿਆ ਗਿਆ ਸੀ ਕਿ ਇਨ੍ਹਾਂ ਅਧਿਕਾਰੀਆਂ ਦੇ ਨਾਂਵਾਂ ਦਾ ਖੁਲਾਸਾ ਬਾਅਦ ਵਿਚ ਕੀਤਾ ਜਾਵੇਗਾ।
 
ਮੁਸ਼ੱਰਫ ‘ਤੇ ਜੁਲਾਈ ਵਿਚ ਚੱਲੇਗਾ ਮੁਕੱਦਮਾ
Friday, 27 June 2008
musharraf.jpg
 ਇਸਲਾਮਾਬਾਦ- ਪਾਕਿਸਤਾਨ ਦੇ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੇ ਖਿਲਾਫ ਜੁਲਾਈ ਵਿਚ ਮਹਾਂਦੋਸ਼ ਦਾ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਹਾਲਾਂਕਿ ਇਹ ਪ੍ਰਸਤਾਵ ਸੰਸਦ ਤੋਂ ਨਹੀਂ ਬਲਕਿ ਰਾਜਾਂ ਦੀਆਂ ਅਸੈਂਬਲੀਆਂ ਦੇ ਜ਼ਰੀਏ ਲਿਆਂਦਾ ਜਾਵੇਗਾ। ਖਬਰਾਂ ਦੇ ਮੁਤਾਬਕ ਸੱਤਾਧਾਰੀ ਗੱਠਜੋੜ ਚਾਰੇ ਰਾਜਾਂ ਦੀਆਂ ਅਸੈਂਬਲੀਆਂ ਵਿਚ ਰਾਸ਼ਟਰਪਤੀ ਦੇ ਖਿਲਾਫ ਮਹਾਂਦੋਸ਼ ਸਬੰਧੀ ਪ੍ਰਸਤਾਵ ਪਾਸ ਕਰਨ ਲਈ ਕਹਿ ਸਕਦਾ ਹੈ। ਸੰਭਾਵਨਾ ਹੈ ਕਿ ਇਸ ਤੋਂ ਬਾਅਦ ਮੁਸ਼ੱਰਫ ਖੁਦ ਹੀ ਅਹੁਦੇ ਛੱਡ ਦੇਣਗੇ। ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਇਕ ਪ੍ਰਮੁੱਖ ਲੀਡਰ ਨੇ ਦੱਸਿਆ ਕਿ ਗੱਠਜੋੜ ਸਰਕਾਰ ਦੀ ਅਗਵਾਈ ਕਰ ਰਹੀ ਪਾਕਿਸਤਾਨ ਪੀਪਲਜ਼ ਪਾਰਟੀ ਚਾਹੁੰਦੀ ਹੈ ਕਿ ਮੁਸ਼ੱਰਫ ‘ਤੇ ਮਹਾਂਦੋਸ਼ ਦੇ ਉਸਦੇ ਇਸ ਤਰੀਕੇ ਦਾ ਪੀ. ਐਮ. ਐਲ.-ਐਨ ਸਮਰਥਨ ਕਰੇ। ਜੇਕਰ ਗੱਠਜੋੜ ਚਾਹੇ ਤਾਂ ਸਾਰੇ ਰਾਜਾਂ ਦੀਆਂ ਅਸੈਂਬਲੀਆਂ ਵਿਚ ਰਾਸ਼ਟਰਪਤੀ ਦੇ ਖਿਲਾਫ ਮਹਾਂਦੋਸ਼ ਦਾ ਪ੍ਰਸਤਾਵ ਪਾਸ ਹੋ ਸਕਦਾ ਹੈ, ਕਿਉਂਕਿ ਗੱਠਜੋੜ ਨੂੰ ਚਾਰੇ ਰਾਜਾਂ ਵਿਚ ਦੋ-ਤਿਹਾਈ ਬਹੁਮਤ ਪ੍ਰਾਪਤ ਹੈ। ਪੀ. ਪੀ. ਪੀ.ਦਾ ਇਹ ਵਿਚਾਰ ਹੈ ਕਿ ਇਸ ਪ੍ਰਸਤਾਵ ਦੇ ਰਾਜਾਂ ਵਿਚ ਪਾਸ ਹੋਣ ਤੋਂ ਬਾਅਦ ਮੁਸ਼ੱਰਫ ਦੇ ਸਾਹਮਣੇ ਰਾਸ਼ਟਰਪਤੀ ਦਾ ਅਹੁਦਾ ਛੱਡਣ ਤੋਂ ਇਲਾਵਾ ਕੋਈ ਚਾਰਾ ਨਹੀਂ ਰਹਿ ਜਾਵੇਗੀ ਅਤੇ ਪ੍ਰਸਤਾਵ ਨੂੰ ਸੰਸਦ ਤੱਕ ਪਹੁੰਚਾਉਣ ਦੀ ਨੌਬਤ ਹੀ ਨਹੀਂ ਆਵੇਗੀ।
 
<< Start < Prev 1 2 3 4 5 Next > End >>

Results 10 - 18 of 38
 

Business

article thumbnaiStocks pare sharp losses on reports that Fed chief could let Fannie, Freddie borrow money

Friday, 11 July 2008

NEW YORK (AP) -- Stocks have pared steep losses on reports that the Federal Reserve has told mortgage companies Fannie Mae and Freddie Mac they can borrow money from the central bank if necessary. The Dow Jones industrials, which had been down more than 250 points in the session, have at times moved into positive territory in volatile trading. The Dow is now off 55 at the 11,173 level.  
+ Full Story

Other Articles

Entertainment

article thumbnailMISS PUNJABAN USA 2008 HELD CONTEST IN BAKERSFIELD CALIFORNIA

Monday, 14 July 2008

 14 ਜੁਲਾਈ ਲੁਧਿਆਣਾ ਆਧਾਰਿਤ ਤੋਂ ਸਭਿਆਚਾਰਕ ਸੱਥ ਪੰਜਾਬ ਵੱਲੋਂ ਅਮਰੀਕਾ ਦੇ ਸ਼ਹਿਰ ਬੇਕਰਜ਼ਫੀਲਡ ਵਿਖੇ ਬਿਜ਼ਨਸ ਐਂਡ ਕਲਚਰਲ ਸੈਂਟਰ ਦੇ ਸਹਿਯੋਗ ਨਾਲ ਕਰਵਾਏ ਗਏ ਪਲੇਠੇ ਮਿਸ ਯੂ. ਐਸ. ਏ. ਪੰਜਾਬਣ 2008 ‘ਮੁਕਾਬਲੇ ਵਿਚ ਵਾਸ਼ਿੰਗਟਨ ਡੀ. ਸੀ. ਤੋਂ ਆਈ ਮੁਟਿਆਰ ‘ਸੁਪਰੀਤ ਮੱਲ੍ਹੀ’ ਨੇ ਜੇਤੂ ਸੱਗੀ ਫੁੱਲ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸੁਪਰੀਤ ਮੱਲ੍ਹੀ ਦਸੰਬਰ ਮਹੀਨੇ ਲੁਧਿਆਣਾ ਵਿਖੇ ਹੋਣ ਵਾਲੇ ਦਸਵੇਂ ਅੰਤਰਰਾਸ਼ਟਰੀ ‘ਮਿਸ ਵਰਲਡ ਪੰਜਾਬਣ 2008’ ਮੁਕਾਬਲੇ ਵਿਚ ਅਮਰੀਕਾ...
+ Full Story

Other Articles