Calendar Date

Aug
28
2008
hansron_logo.png
  
ਨਟਵਰ ਸਿੰਘ ਭਾਜਪਾ ਵਿੱਚ ਸ਼ਾਮਲ ਹੋਣਗੇ
Saturday, 16 February 2008
n.jpgਮੁੰਬਈ - ਭਾਜਪਾ ਦੇ ਕੌਮੀ ਜਨਰਲ ਸਕੱਤਰ ਗੋਪੀ ਨਾਥ ਮੁੰਡੇ ਨੇ ਇੱਥੇ ਕਿਹਾ ਕਿ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਜਗਤ ਸਿੰਘ ਸੰਭਵ ਤੌਰ ‘ਤੇ ਛੇਤੀ ਹੀ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਖੁੱਲ੍ਹੀਆਂ ਬਾਹਵਾਂ ਨਾਲ  ਪਿਉ-ਪੁੱਤਰ ਦਾ ਸਵਾਗਤ ਕਰਾਂਗੇ। ਸਾਬਕਾ ਵਿਦੇਸ਼ ਮੰਤਰੀ ਕੇ. ਨਟਵਰ ਸਿੰਘ ਜਿਨ੍ਹਾਂ ਕਾਂਗਰਸ ਤੋਂ ਪਿਛਲੇ ਦਿਨੀਂ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਸੀ, ਨੇ ਸਪਸ਼ੱਟ ਕੀਤਾ ਹੈ ਕਿ ਉਹ ਅਨਾਜ ਬਦਲੇ ਤੇਲ ਘਪਲੇ ਤੋਂ ਭੜਕਾਹਟ ਵਿੱਚ ਨਹੀਂ ਆਏ ਜਿਵੇਂ ਕਿ ਜੈਪੁਰ ਤੋਂ ਮੀਡੀਆ ਖਬਰਾਂ ਵਿੱਚ ਜਿ਼ਕਰ ਕੀਤਾ ਗਿਆ ਹੈ। ਨਟਵਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ, “ਜਸਟਿਸ ਪਾਠਕ ਕਮੇਟੀ, ਜਿਸਨੇ ਘਪਲੇ ਦੀ ਜਾਂਚ ਕੀਤੀ ਸੀ, ਨੇ ਸਪਸ਼ੱਟ ਕਿਹਾ ਸੀ ਕਿ ਇਹ ਦਿਖਾਉਣ ਲਈ ਕੋਈ ਠੋਸ ਸਬੂਤ ਨਹੀਂ ਹੈ ਕਿ ਉਨ੍ਹਾਂ ਇਰਾਕ ਨਾਲ ਤੇਲ ਠੇਕਿਆਂ ਤੋਂ ਮਾਲੀ ਜਾਂ ਕੋਈ ਹੋਰ ਨਿੱਜੀ ਲਾਭ ਲਿਆ ਸੀ।”
 
< Prev   Next >
 

Business

article thumbnailਲੈਪਟਾਪ ਤੋਂ ਪਤਾ ਲੱਗੇਗੀ ਪਾਰਕਿੰਗ ਦੀ ਥਾਂ

Monday, 28 July 2008

 ਸਟ੍ਰੀਟ ਲਾਈਨ ਵਿਚ ਤਕਨੀਕੀ ਵਿਭਾਗ ਦੇ ਉਪ ਪ੍ਰਘਾਨ ਜਿਮ ਰੀਚ ਨੇ ਦੱਸਿਆ ਕਿ ਪੂਰੇ ਸ਼ਹਿਰ ਦੀਆਂ ਵੱਖ-ਵੱਖ ਪਾਰਕਿੰਗ ਥਾਵਾਂ ‘ਤੇ ਲੱਗਭੱਗ ਛੇ ਹਜ਼ਾਰ ਵਾਇਰਲੈਸ ਸੈਂਸਰ ਲਗਾਉਣ ਦੀ ਯੋਜਨਾ ਹੈ। ਇਸ ਤੋਂ ਪਾਰਕਿੰਗ ਸਥਾਨਾਂ ‘ਤੇ ਉਪਲਬਧ ਥਾਵਾਂ ਅਤੇ ਇੱਥੋਂ ਲੰਘਣ ਵਾਲੀਆਂ ਗੱਡੀਆਂ ਦੀ ਰਫਤਾਰ ਅਤੇ ਗਿਣਤੀ ‘ਤੇ ਨਜ਼ਰ ਰੱਖੀ ਜਾ ਸਕੇਗੀ।  ਕੰਪਨੀ ਦਾ ਮੰਨਣਾ ਹੈ ਕਿ ਸੈਂਸਰ ਤੋਂ ਪ੍ਰਾਪਤ ਜਾਣਕਾਰੀ ਨੂੰ ਵੈਬ ਨਕਸ਼ੇ, ਸਮਾਰਟ ਫੋਨ ਅਤੇ ਟ੍ਰੈਫਿਕ ਸਿਗਨਲ ‘ਤੇ ਦੇ ਕੇ ਟ੍ਰੈਫਿਕ ‘ਤੇ...
+ Full Story

Other Articles

Entertainment

article thumbnailਚਲੋ ਚਲੀ ਦਾ ਮੇਲਾ

Sunday, 03 August 2008

ਸਿਆਣੇ ਆਖਦੇ ਹਨ ਕਿ ਇਹ ਦੁਨੀਆਂ ਇਕ ਮੁਸਾਫਰਖਾਨਾ ਹੈ। ਜਿੱਥੇ ਤੁਸੀਂ ਘੜੀ ਪਲ ਲਈ ਸੀਟ ਦੇ ਮਾਲਕ ਹੋ ਪਰ ਇਹ ਸੀਟ ਤੁਹਾਡੀ ਨਹੀਂ। ਤੁਸੀਂ ਜਾਵੋ, ਕੋਈ ਹੋਰ ਇਸਨੂੰ ਆਪਣੀ ਆਖ ਮੱਲ ਲਵੇਗਾ। ਤਾਰੇ ਹੋਏ ਮੁੱਲ ਦਾ ਰੋਅਬ ਵੀ ਦੇ ਸਕਦਾ ਹੈ। ਪਰ ਕੀ ਇਹ ਦੁਨੀਆ ਸਿਰਫ ਇਨਸਾਨਾਂ ਲਈ ਹੈ? ਨਹੀਂ, ਇਹ ਤਾਂ ਕੁਦਰਤ ਦੇ ਰਚੇ ਹਰ ਜੀਵ ਦੀ ਸਾਂਝੀ ਹੈ। ਨੀਲੀ ਛੱਤ ਸਭ ਦੀ ਸਾਂਝੀ ਹੈ। ਖੁੱਲੀ  ਅਬਾਦ ਬੇ–ਅਬਾਦ ਧਰਤੀ ਸਭ ਦੀ ਸਾਂਝੀ ਹੈ। ਕਦੇ ਸੋਚਿਆ ਹੈ ਕਿ ਜਿਸ ਧਰਤੀ ਨੂੰ ਤੁਸੀਂ ਆਪਣਾ ਕਹਿੰਦੇ ਹੋ ਉਸ...
+ Full Story

Other Articles