Calendar Date

Aug
28
2008
hansron_logo.png
  
ਅਮਰੀਕਾ ਨੂੰ ਖਤਰਾ ਹੋਇਆ ਤਾਂ ਪਾਕਿ ਵਿੱਚ ਵੀ ਫੌਜ ਭੇਜ ਦਿਆਂਗੇ : ਓਬਾਮਾ
Friday, 29 February 2008
ob_thumb.jpgਵਾਸਿ਼ੰਗਟਨ - ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਡੈਮੋਕ੍ਰੇਟਿਕ ਪਾਰਟੀ ਦੀ ਟਿਕਟ ਹਾਸਲ ਕਰਨ ਦੇ ਪ੍ਰਮੁੱਖ ਦਾਅਵੇਦਾਰ ਬਰਾਕ ਓਬਾਮਾ ਨੇ ਕਿਹਾ ਹੈ ਕਿ ਅਮਰੀਕੀ ਹਿੱਤਾਂ ਨੂੰ ਖਤਰਾ ਪਹੁੰਚਿਆ ਤਾਂ ਉਨ੍ਹਾਂ ਦਾ ਪ੍ਰਸ਼ਾਸਨ ਪਾਕਿਸਤਾਨ ਵਿੱਚ ਵੀ ਫੌਜ ਭੇਜ ਕੇ ਅੱਤਵਾਦੀ ਗਰੁੱਪਾਂ ਨੂੰ ਲੱਭਣ ਤੋਂ ਨਹੀਂ ਝਿਜਕੇਗਾ। ਉਨ੍ਹਾਂ ਦੀ ਇਹ ਟਿੱਪਣੀ ਓਹੀਓ ਵਿੱਚ ਚਰਚਾ ਦੌਰਾਨ ਆਈ। ਉਨ੍ਹਾਂ ਦੀ ਵਿਰੋਧੀ ਹਿਲੇਰੀ ਕਲਿੰਟਨ ਨੇ ਪਾਕਿਸਤਾਨ ਸਮੇਤ ਵਿਦੇਸ਼ ਨੀਤੀ ਨਾਲ ਜੁੜੇ ਮੁੱਦਿਆਂ ‘ਤੇ ਉਨ੍ਹਾਂ ਦੇ ਰੁਖ਼ ਨੂੰ ਲੈ ਕੇ ਸਵਾਲ ਉਠਾਇਆ ਸੀ। ਹਿਲੇਰੀ ਨੇ ਕਿਹਾ ਸੀ ਕਿ ਓਬਾਮਾ ਨੇ ਪਾਕਿਸਤਾਨ ‘ਤੇ ਬੰਬਾਰੀ ਦੀ ਧਮਕੀ ਦਿੱਤੀ ਹੈ। ਮੇਰਾ ਵਿਚਾਰ ਹੈ ਕਿ ਇਹ ਸਿਆਣਪ ਭਰਿਆ ਰੁਖ਼ ਨਹੀਂ। ਓਬਾਮਾ ਨੇ ਕਿਹਾ ਕਿ ਮੈਂ ਕਦੀ ਨਹੀਂ ਕਿਹਾ ਕਿ ਮੈਂ ਪਾਕਿਸਤਾਨ ‘ਤੇ ਬੰਬਾਰੀ ਕਰਾਂਗਾ। ਮੈਂ ਕਿਹਾ ਸੀ ਕਿ ਜੇ ਸਾਡੇ ਕੋਲ ਬਿਨ-ਲਾਦੇਨ ਜਾਂ ਅਲਕਾਇਦਾ ਵਾਲੇ ਕੋਈ ਅਹਿਮ ਖੁਫੀਆ ਜਾਣਕਾਰੀ ਆਈ ਤੇ ਪਾਕਿਸਤਾਨ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੇ ਅਸਮਰੱਥ ਹੋਇਆ ਜਾਂ ਇੱਛੁਕ ਨਾ ਹੋਇਆ ਤਾਂ ਸਾਨੂੰ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਮੌਜੂਦਾ ਪ੍ਰਸ਼ਾਸਨ ਨੇ ਵੀ ਅਜਿਹਾ ਹੀ ਕੀਤਾ। ਹੁਣ ਰਾਸ਼ਟਰਪਤੀ ਮੁਸ਼ੱਰਫ ਵੀ ਸੰਕੇਤ ਦੇ ਰਹੇ ਹਨ ਕਿ ਉਹ ਇਸ ਤਰ੍ਹਾਂ ਦੇ ਯਤਨਾਂ ਵਿੱਚ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਪਤਾ ਨਹੀਂ ਪਾਕਿਸਤਨ ਦੀ ਨਵੀਂ ਸਰਕਾਰ ਕਿਸ ਤਰ੍ਹਾਂ ਪ੍ਰਤੀਕਰਮ ਪ੍ਰਗਟਾਵੇਗੀ ਪਰ ਅਸਲੀਅਤ ਇਹ ਹੈ ਕਿ ਉਹ ਸਹੀ ਰਣਨੀਤੀ ਹੈ।
 
< Prev   Next >
 

Business

article thumbnailਲੈਪਟਾਪ ਤੋਂ ਪਤਾ ਲੱਗੇਗੀ ਪਾਰਕਿੰਗ ਦੀ ਥਾਂ

Monday, 28 July 2008

 ਸਟ੍ਰੀਟ ਲਾਈਨ ਵਿਚ ਤਕਨੀਕੀ ਵਿਭਾਗ ਦੇ ਉਪ ਪ੍ਰਘਾਨ ਜਿਮ ਰੀਚ ਨੇ ਦੱਸਿਆ ਕਿ ਪੂਰੇ ਸ਼ਹਿਰ ਦੀਆਂ ਵੱਖ-ਵੱਖ ਪਾਰਕਿੰਗ ਥਾਵਾਂ ‘ਤੇ ਲੱਗਭੱਗ ਛੇ ਹਜ਼ਾਰ ਵਾਇਰਲੈਸ ਸੈਂਸਰ ਲਗਾਉਣ ਦੀ ਯੋਜਨਾ ਹੈ। ਇਸ ਤੋਂ ਪਾਰਕਿੰਗ ਸਥਾਨਾਂ ‘ਤੇ ਉਪਲਬਧ ਥਾਵਾਂ ਅਤੇ ਇੱਥੋਂ ਲੰਘਣ ਵਾਲੀਆਂ ਗੱਡੀਆਂ ਦੀ ਰਫਤਾਰ ਅਤੇ ਗਿਣਤੀ ‘ਤੇ ਨਜ਼ਰ ਰੱਖੀ ਜਾ ਸਕੇਗੀ।  ਕੰਪਨੀ ਦਾ ਮੰਨਣਾ ਹੈ ਕਿ ਸੈਂਸਰ ਤੋਂ ਪ੍ਰਾਪਤ ਜਾਣਕਾਰੀ ਨੂੰ ਵੈਬ ਨਕਸ਼ੇ, ਸਮਾਰਟ ਫੋਨ ਅਤੇ ਟ੍ਰੈਫਿਕ ਸਿਗਨਲ ‘ਤੇ ਦੇ ਕੇ ਟ੍ਰੈਫਿਕ ‘ਤੇ...
+ Full Story

Other Articles

Entertainment

article thumbnailਚਲੋ ਚਲੀ ਦਾ ਮੇਲਾ

Sunday, 03 August 2008

ਸਿਆਣੇ ਆਖਦੇ ਹਨ ਕਿ ਇਹ ਦੁਨੀਆਂ ਇਕ ਮੁਸਾਫਰਖਾਨਾ ਹੈ। ਜਿੱਥੇ ਤੁਸੀਂ ਘੜੀ ਪਲ ਲਈ ਸੀਟ ਦੇ ਮਾਲਕ ਹੋ ਪਰ ਇਹ ਸੀਟ ਤੁਹਾਡੀ ਨਹੀਂ। ਤੁਸੀਂ ਜਾਵੋ, ਕੋਈ ਹੋਰ ਇਸਨੂੰ ਆਪਣੀ ਆਖ ਮੱਲ ਲਵੇਗਾ। ਤਾਰੇ ਹੋਏ ਮੁੱਲ ਦਾ ਰੋਅਬ ਵੀ ਦੇ ਸਕਦਾ ਹੈ। ਪਰ ਕੀ ਇਹ ਦੁਨੀਆ ਸਿਰਫ ਇਨਸਾਨਾਂ ਲਈ ਹੈ? ਨਹੀਂ, ਇਹ ਤਾਂ ਕੁਦਰਤ ਦੇ ਰਚੇ ਹਰ ਜੀਵ ਦੀ ਸਾਂਝੀ ਹੈ। ਨੀਲੀ ਛੱਤ ਸਭ ਦੀ ਸਾਂਝੀ ਹੈ। ਖੁੱਲੀ  ਅਬਾਦ ਬੇ–ਅਬਾਦ ਧਰਤੀ ਸਭ ਦੀ ਸਾਂਝੀ ਹੈ। ਕਦੇ ਸੋਚਿਆ ਹੈ ਕਿ ਜਿਸ ਧਰਤੀ ਨੂੰ ਤੁਸੀਂ ਆਪਣਾ ਕਹਿੰਦੇ ਹੋ ਉਸ...
+ Full Story

Other Articles