| ਖੁਰਾਣਾ ਦੀ ਭਾਜਪਾ ਵਿੱਚ ਵਾਪਸੀ ਕੁਝ ਹੀ ਦਿਨਾਂ ਵਿੱਚ |
| Sunday, 30 March 2008 | |
ਨਵੀਂ ਦਿੱਲੀ - ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਦਨ ਲਾਲ ਖੁਰਾਣਾ ਦੀ ਭਾਰਤੀ ਜਨਤਾ ਪਾਰਟੀ ਵਿੱਚ ਵਾਪਸੀ ਤਕਰੀਬਨ ਤੈਅ ਹੈ ਅਤੇ ਇਸ ਦਾ ਐਲਾਨ ਅਗਲੇ ਦੋ-ਚਾਰ ਦਿਨਾਂ ਵਿੱਚ ਹੋਣ ਦੀ ਸੰਭਾਵਨਾ ਹੈ। ਭਾਜਪਾ ਦੇ ਦਿੱਲੀ ਯੂਨਿਟ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਸ੍ਰੀ ਖੁਰਾਣਾ ਦੀ ਪਾਰਟੀ ਵਿੱਚ ਵਾਪਸੀ ਲਈ ਸਾਰੀਆਂ ਕਾਰਵਾਈਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਅਗਲੇ ਕੁਝ ਦਿਨਾਂ ਵਿੱਚ ਇਸ ਬਾਰੇ ਐਲਾਨ ਸੰਭਵ ਹੈ। ਸੂਤਰਾਂ ਅਨੁਸਾਰ ਸ੍ਰੀ ਖੁਰਾਣਾ ਦੀ ਪਾਰਟੀ ਵਿੱਚ ਵਾਪਸੀ ਬਿਨ੍ਹਾ ਸ਼ਰਤ ਹੋਵੇਗੀ।
|
| < Prev | Next > |
|---|