Calendar Date

Aug
30
2008
hansron_logo.png
  
ਕੈਪਟਨ ਸਮਰਥਕ ਤਿੰਨ ਵਿਧਾਇਕਾਂ ਨੇ ਬੀਰਦਵਿੰਦਰ ਸਿੰਘ ਨੂੰ ਘੇਰਿਆ
Saturday, 19 April 2008
beerdevinder.jpg ਬਠਿੰਡਾ- ਐਨ ਚੋਣਾਂ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੀ ਪ੍ਰਧਾਨ ਬੀਬੀ ਰਜਿੰਦਰ ਕੌਰ ਭੱਠਲ ਵਿਚਕਾਰ ਸ਼ੁਰੂ ਹੋਈ ਸ਼ਬਦੀ ਜੰਗ ਹੋਰ ਤੇਜ਼ ਹੋ ਗਈ ਹੈ। ਉਕਤ ਦੋਨਾਂ ਆਗੂਆਂ ਵਲੋਂ ਇੱਕ ਦੂਜੇ ਵੱਲ ਅੱਗ ਦੇ ਗੋਲੇ ਸੁੱਟਣ ਤੋਂ ਬਾਅਦ ਹੁਣ ਇਨ੍ਹਾਂ ਦੀਆਂ ²ਫ਼ੌਜਾਂ ਵੀ ਅੱਗੇ ਆ ਗਈਆਂ ਹਨ। ਸਾਬਕਾ ਸਪੀਕਰ ਤੇ ਬੀਬੀ ਭੱਠਲ ਦੇ ਨਜ਼ਦੀਕੀ ਸ: ਬੀਰਦਵਿੰਦਰ ਸਿੰਘ ਵਲੋਂ ਬੀਤੇ ਕੱਲ ਸਾਬਕਾ ਮੁੱਖ ਮੰਤਰੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਪੜ੍ਹ ਕੇ ਕੈਪਟਨ ਦੇ ਬਠਿੰਡਾ ਜ਼ਿਲ੍ਹੇ ਵਿਚਲੇ ਤਿੰਨ ਸਮਰਥਕ ਵਿਧਾਇਕਾਂ ਨੇ ਸਾਬਕਾ ਸਪੀਕਰ ‘ਤੇ ਵੀ ਪ੍ਰਕਾਸ਼ ਸਿੰਘ ਬਾਦਲ ਨਾਲ ਯਾਰੀਆਂ ਦੇ ਦੋਸ਼ ਲਾ ਦਿੱਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿਚ ਹਲਕਾ ਫੂਲ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ੍ਹ, ਪੱਕਾ ਕਲਾਂ ਦੇ ਮੱਖਣ ਸਿੰਘ ਅਤੇ ਨਥਾਣਾ ਦੇ ਅਜਾਇਬ ਸਿੰਘ ਭੱਟੀ ਨੇ ਬੀਰਦਵਿੰਦਰ ਸਿੰਘ ਦੀਆਂ ਟਿੱਪਣੀਆਂ ਨੂੰ ਗੈਰ-ਜੁੰਮੇਵਾਰਾਨਾ ਦੱਸਦੇ ਹੋਏ ਉਨ੍ਹਾਂ ਦੇ ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਹੋਣ ‘ਤੇ ਵੀ ਕਿੰਤੂ ਕੀਤਾ ਹੈ। ਆਪਣੇ ਬਿਆਨ ਵਿਚ ਉਕਤ ਵਿਧਾਇਕਾਂ ਨੇ ਸਾਬਕਾ ਸਪੀਕਰ ਦੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਦੋਸਤੀ ਹੋਣ  ਬਾਰੇ ਖੁਲਾਸਾ ਕਰਦੇ ਹੋਏ ਕਿਹਾ ਕਿ ਉਕਤ ਲੀਡਰ ਦੇ ਸ: ਬਾਦਲ ਨਾਲ ਕਿੰਨੇ ਨਿੱਘੇ ਸਬੰਧ ਹਨ, ਇਸ ਗੱਲ ਦਾ ਪਤਾ ਉਨ੍ਹਾਂ ਨੂੰ ਮੁੱਖ ਮੰਤਰੀ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਕਰਕੇ ਮਿਲੇ ਚਾਰ ਸੈਕਟਰ ਦੇ 33 ਨੰਬਰ ਫਲੈਟ ਤੋਂ ਲੱਗਦਾ ਹੈ। ਜਦੋਂ ਕਿ ਕਾਂਗਰਸ ਦੇ ਚਾਰ ਹੋਰ ਵਿਧਾਇਕਾਂ ਨੇ ਜਦੋਂ ਫਲੈਟ ਲੈਣ ਲਈ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਸੀ ਤਾਂ ਉਨ੍ਹਾਂ ਸਪੱਸ਼ਟ ਤੌਰ ਤੇ ਦਖ਼ਲ-ਅੰਦਾਜ਼ੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਤਿੰਨਾਂ ਵਿਧਾਇਕਾਂ ਨੇ ਅੱਗੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਆਪ ਤਾਂ ਬੀਰਦਵਿੰਦਰ ਸਿੰਘ ਵਰਗੇ ਆਗੂ ਦੂਸਰਿਆਂ ਨੂੰ ਪ੍ਰੈਸ ਵਿਚ ਨਾ ਜਾਣ ਦੀਆਂ ਸਲਾਹਾਂ ਦਿੰਦੇ ਹਨ ਤੇ ਪਰ ਆਪ ਹੋਰ ਰੋਜ਼ ਹੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਸ਼ਰਮਨਾਕ ਪੱਧਰ ਦੀ ਬਿਆਨਬਾਜ਼ੀ ਕਰ ਰਹੇ ਹਨ।
 
< Prev   Next >
 

Business

article thumbnailਲੈਪਟਾਪ ਤੋਂ ਪਤਾ ਲੱਗੇਗੀ ਪਾਰਕਿੰਗ ਦੀ ਥਾਂ

Monday, 28 July 2008

 ਸਟ੍ਰੀਟ ਲਾਈਨ ਵਿਚ ਤਕਨੀਕੀ ਵਿਭਾਗ ਦੇ ਉਪ ਪ੍ਰਘਾਨ ਜਿਮ ਰੀਚ ਨੇ ਦੱਸਿਆ ਕਿ ਪੂਰੇ ਸ਼ਹਿਰ ਦੀਆਂ ਵੱਖ-ਵੱਖ ਪਾਰਕਿੰਗ ਥਾਵਾਂ ‘ਤੇ ਲੱਗਭੱਗ ਛੇ ਹਜ਼ਾਰ ਵਾਇਰਲੈਸ ਸੈਂਸਰ ਲਗਾਉਣ ਦੀ ਯੋਜਨਾ ਹੈ। ਇਸ ਤੋਂ ਪਾਰਕਿੰਗ ਸਥਾਨਾਂ ‘ਤੇ ਉਪਲਬਧ ਥਾਵਾਂ ਅਤੇ ਇੱਥੋਂ ਲੰਘਣ ਵਾਲੀਆਂ ਗੱਡੀਆਂ ਦੀ ਰਫਤਾਰ ਅਤੇ ਗਿਣਤੀ ‘ਤੇ ਨਜ਼ਰ ਰੱਖੀ ਜਾ ਸਕੇਗੀ।  ਕੰਪਨੀ ਦਾ ਮੰਨਣਾ ਹੈ ਕਿ ਸੈਂਸਰ ਤੋਂ ਪ੍ਰਾਪਤ ਜਾਣਕਾਰੀ ਨੂੰ ਵੈਬ ਨਕਸ਼ੇ, ਸਮਾਰਟ ਫੋਨ ਅਤੇ ਟ੍ਰੈਫਿਕ ਸਿਗਨਲ ‘ਤੇ ਦੇ ਕੇ ਟ੍ਰੈਫਿਕ ‘ਤੇ...
+ Full Story

Other Articles

Entertainment

article thumbnailਚਲੋ ਚਲੀ ਦਾ ਮੇਲਾ

Sunday, 03 August 2008

ਸਿਆਣੇ ਆਖਦੇ ਹਨ ਕਿ ਇਹ ਦੁਨੀਆਂ ਇਕ ਮੁਸਾਫਰਖਾਨਾ ਹੈ। ਜਿੱਥੇ ਤੁਸੀਂ ਘੜੀ ਪਲ ਲਈ ਸੀਟ ਦੇ ਮਾਲਕ ਹੋ ਪਰ ਇਹ ਸੀਟ ਤੁਹਾਡੀ ਨਹੀਂ। ਤੁਸੀਂ ਜਾਵੋ, ਕੋਈ ਹੋਰ ਇਸਨੂੰ ਆਪਣੀ ਆਖ ਮੱਲ ਲਵੇਗਾ। ਤਾਰੇ ਹੋਏ ਮੁੱਲ ਦਾ ਰੋਅਬ ਵੀ ਦੇ ਸਕਦਾ ਹੈ। ਪਰ ਕੀ ਇਹ ਦੁਨੀਆ ਸਿਰਫ ਇਨਸਾਨਾਂ ਲਈ ਹੈ? ਨਹੀਂ, ਇਹ ਤਾਂ ਕੁਦਰਤ ਦੇ ਰਚੇ ਹਰ ਜੀਵ ਦੀ ਸਾਂਝੀ ਹੈ। ਨੀਲੀ ਛੱਤ ਸਭ ਦੀ ਸਾਂਝੀ ਹੈ। ਖੁੱਲੀ  ਅਬਾਦ ਬੇ–ਅਬਾਦ ਧਰਤੀ ਸਭ ਦੀ ਸਾਂਝੀ ਹੈ। ਕਦੇ ਸੋਚਿਆ ਹੈ ਕਿ ਜਿਸ ਧਰਤੀ ਨੂੰ ਤੁਸੀਂ ਆਪਣਾ ਕਹਿੰਦੇ ਹੋ ਉਸ...
+ Full Story

Other Articles