Calendar Date

Aug
08
2008
hansron_logo.png
    

mod_zoom_pics

mod_zoom_menue

 

mod_zoom_info

ERROR-CODE: 1000
ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੀ ਕਿਸੇ ਵੇਲੇ ਵੀ ਛੁੱਟੀ ਹੋ ਸਕਦੀ ਹੈ?
Saturday, 03 May 2008
pun3.jpgਚੰਡੀਗੜ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੀ ਕਿਸੇ ਵੇਲੇ ਵੀ ਛੁੱਟੀ ਹੋ ਸਕਦੀ ਹੈ ਅਤੇ ਉੁਨ੍ਹਾਂ ਦੀ ਥਾਂ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗਰੰਥੀ ਗਿਆਨੀ ਗੁਰਬਚਨ ਸਿੰਘ ਨੂੰ ਬਤੌਰ ਮੁੱਖ ਸੇਵਾਦਾਰ ਨਿਯੁਕਤ ਕਰਨ ਦੀਆਂ ਅੰਦਰ ਖਾਤੇ ਤਿਆਰੀਆਂ ਹੋ ਚੁਕੀਆਂ ਹਨ। ਸੂਤਰਾਂ ਮੁਤਾਬਕ ਜਥੇਦਾਰ ਵੇਦਾਂਤੀ ਨੂੰ ਮੁੱਖ ਸੇਵਾਦਾਰ ਦੇ ਸਨਮਾਨਯੋਗ ਅਹੁਦੇ ਤੋਂ ਛੁੱਟੀ ਕਰਨ ਪਿਛੇ ਪਿਛਲੇ ਦਿਨੀਂ ਖ਼ਾਲਿਸਤਾਨ ਦੀ ਮੰਗ ਨੂੰ ਲੈ ਕੇ ਦਿਤਾ ਗਿਆ ਬਿਆਨ ਦਸਿਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਹਿਯੋਗੀ ਪਾਰਟੀ ਭਾਜਪਾ ਨੇ ਪ੍ਰਕਾਸ਼ ਸਿੰਘ ਬਾਦਲ ‘ਤੇ ਅੰਦਰ ਖਾਤੇ ਦਬਾਅ ਪਾਇਆ ਹੈ ਕਿ ਜਥੇਦਾਰ ਵੇਦਾਂਤੀ ਨੂੰ ਮੁੱਖ ਸੇਵਾਦਾਰ ਦੇ ਅਹੁਦੇ ਤੋਂ ਵਿਦਾਇਗੀ ਦਿਤੀ ਜਾਵੇ ਕਿਉਂਕਿ ਉਨ੍ਹਾਂ ਦੇ ਗਰਮ ਖਿਆਲੀ ਬਿਆਨ ਨਾਲ ਹਿੰਦੂ ਵੋਟਰਾਂ ‘ਚ ਡਰ ਪੈਦਾ ਹੋ ਸਕਦਾ ਹੈ। ਇਥੇ ਜ਼ਿਕਰਯੋਗ ਹੈ ਕਿ ਲਗਭਗ 5-6 ਸਾਲ ਪਹਿਲਾਂ ਵੀ ਭਾਰਤੀ ਜਨਤਾ ਪਾਰਟੀ ਦੀ ਜਨਣੀ ਆਰ.ਐਸ.ਐਸ. ਜਮਾਤ ਵਿਰੁਧ ਸ੍ਰੀ ਅਕਾਲ ਤਖ਼ਤ ਤੋਂ ਹੁਕਮਨਾਮਾ ਵੀ ਜਾਰੀ ਕੀਤਾ ਸੀ। ਇਹ ਹੁਕਮਨਾਮਾ ਜਥੇਦਾਰ ਵੇਦਾਂਤੀ ਵਲੋਂ ਹੀ ਜਾਰੀ ਕੀਤਾ ਗਿਆ ਸੀ ਅਤੇ ਉਸ ਸਮੇਂ ਵੀ ਆਰ.ਐਸ.ਐਸ. ਅਤੇ ਭਾਜਪਾ ਕਾਫ਼ੀ ਹੱਦ ਤਕ ਔਖੀ ਹੋਈ ਸੀ। ਉਸ ਸਮੇਂ ਸ. ਪ੍ਰਕਾਸ਼ ਸਿੰਘ ਬਾਦਲ ਨੇ ਜਥੇਦਾਰ ਵੇਦਾਂਤੀ ਅਤੇ ਆਰ.ਐਸ.ਐਸ. ਆਗੂਆਂ ਵਿਚਕਾਰ ਅੰਮ੍ਰਿਤਸਰ ਵਿਖੇ ਮੁਲਾਕਾਤ ਕਰਵਾਈ ਸੀ। ਇਸ ਮੁਲਾਕਾਤ ‘ਚ ਸਿੱਖ ਭਾਜਪਾ ਐਮ.ਪੀ. ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ। ਸ. ਬਾਦਲ ਵੀ ਜਥੇਦਾਰ ਵੇਦਾਂਤੀ ਵਲੋਂ ਦਿਤੇ ਬਿਆਨ ਤੋਂ ਕਾਫ਼ੀ ਨਰਾਜ਼ ਹੋਏ ਸਨ ਅਤੇ ਉੁਨ੍ਹਾਂ ਸਪਸ਼ਟ ਕਿਹਾ ਸੀ ਕਿ ਬੋਲਣ ਤੋਂ ਪਹਿਲਾਂ ਤੋਲਿਆ ਜਾਵੇ। ਹਾਲਾਕਿ ਜਥੇਦਾਰ ਵੇਦਾਂਤੀ ਨੇ ਬਿਆਨ ਦਾ ਖੰਡਨ ਕਰਦਿਆਂ ਕਿਹਾ ਸੀ ਕਿ ਮੀਡੀਆ ਵਲੋਂ ਹੀ ਬਿਆਨ ਨੂੰ ਤਰੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।
 
< Prev   Next >
 

Business

article thumbnailਲੈਪਟਾਪ ਤੋਂ ਪਤਾ ਲੱਗੇਗੀ ਪਾਰਕਿੰਗ ਦੀ ਥਾਂ

Monday, 28 July 2008

 ਸਟ੍ਰੀਟ ਲਾਈਨ ਵਿਚ ਤਕਨੀਕੀ ਵਿਭਾਗ ਦੇ ਉਪ ਪ੍ਰਘਾਨ ਜਿਮ ਰੀਚ ਨੇ ਦੱਸਿਆ ਕਿ ਪੂਰੇ ਸ਼ਹਿਰ ਦੀਆਂ ਵੱਖ-ਵੱਖ ਪਾਰਕਿੰਗ ਥਾਵਾਂ ‘ਤੇ ਲੱਗਭੱਗ ਛੇ ਹਜ਼ਾਰ ਵਾਇਰਲੈਸ ਸੈਂਸਰ ਲਗਾਉਣ ਦੀ ਯੋਜਨਾ ਹੈ। ਇਸ ਤੋਂ ਪਾਰਕਿੰਗ ਸਥਾਨਾਂ ‘ਤੇ ਉਪਲਬਧ ਥਾਵਾਂ ਅਤੇ ਇੱਥੋਂ ਲੰਘਣ ਵਾਲੀਆਂ ਗੱਡੀਆਂ ਦੀ ਰਫਤਾਰ ਅਤੇ ਗਿਣਤੀ ‘ਤੇ ਨਜ਼ਰ ਰੱਖੀ ਜਾ ਸਕੇਗੀ।  ਕੰਪਨੀ ਦਾ ਮੰਨਣਾ ਹੈ ਕਿ ਸੈਂਸਰ ਤੋਂ ਪ੍ਰਾਪਤ ਜਾਣਕਾਰੀ ਨੂੰ ਵੈਬ ਨਕਸ਼ੇ, ਸਮਾਰਟ ਫੋਨ ਅਤੇ ਟ੍ਰੈਫਿਕ ਸਿਗਨਲ ‘ਤੇ ਦੇ ਕੇ ਟ੍ਰੈਫਿਕ ‘ਤੇ...
+ Full Story

Other Articles

Entertainment

article thumbnailਚਲੋ ਚਲੀ ਦਾ ਮੇਲਾ

Sunday, 03 August 2008

ਸਿਆਣੇ ਆਖਦੇ ਹਨ ਕਿ ਇਹ ਦੁਨੀਆਂ ਇਕ ਮੁਸਾਫਰਖਾਨਾ ਹੈ। ਜਿੱਥੇ ਤੁਸੀਂ ਘੜੀ ਪਲ ਲਈ ਸੀਟ ਦੇ ਮਾਲਕ ਹੋ ਪਰ ਇਹ ਸੀਟ ਤੁਹਾਡੀ ਨਹੀਂ। ਤੁਸੀਂ ਜਾਵੋ, ਕੋਈ ਹੋਰ ਇਸਨੂੰ ਆਪਣੀ ਆਖ ਮੱਲ ਲਵੇਗਾ। ਤਾਰੇ ਹੋਏ ਮੁੱਲ ਦਾ ਰੋਅਬ ਵੀ ਦੇ ਸਕਦਾ ਹੈ। ਪਰ ਕੀ ਇਹ ਦੁਨੀਆ ਸਿਰਫ ਇਨਸਾਨਾਂ ਲਈ ਹੈ? ਨਹੀਂ, ਇਹ ਤਾਂ ਕੁਦਰਤ ਦੇ ਰਚੇ ਹਰ ਜੀਵ ਦੀ ਸਾਂਝੀ ਹੈ। ਨੀਲੀ ਛੱਤ ਸਭ ਦੀ ਸਾਂਝੀ ਹੈ। ਖੁੱਲੀ  ਅਬਾਦ ਬੇ–ਅਬਾਦ ਧਰਤੀ ਸਭ ਦੀ ਸਾਂਝੀ ਹੈ। ਕਦੇ ਸੋਚਿਆ ਹੈ ਕਿ ਜਿਸ ਧਰਤੀ ਨੂੰ ਤੁਸੀਂ ਆਪਣਾ ਕਹਿੰਦੇ ਹੋ ਉਸ...
+ Full Story

Other Articles