Calendar Date

Aug
30
2008
hansron_logo.png
  
ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਤੱਕ ਲਾਂਘੇ ਲਈ ਰਾਹ ਸਾਫ
Saturday, 28 June 2008
 ਡੇਰਾ ਬਾਬਾ ਨਾਨਕ, 28 ਜੂਨ (ਜਤਿਨ ਕੰਬੋਜ) : ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਵਿਚ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਤੱਕ ਸਿੰਧਾ ਸੰਪਰਕ ਸਥਾਪਿਤ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਹ ਸੰਕੇਤ ਸ੍ਰੀ ਪ੍ਰਣਬ ਮੁਖਰਜੀ ਵਿਦੇਸ਼ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਗਏ ਉਸ ਭਰੋਸੇ ਤੋਂ ਮਿਲਿਆ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸਿੱਖਾਂ ਦੀ ¦ਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੇ ਮੱਦੇਨਜ਼ਰ ਦੋਵਾਂ ਇਤਿਹਾਸਕ ਅਤੇ ਪਵਿੱਤਰ ਸ਼ਹਿਰਾਂ ਦਰਮਿਆਨ ਲਾਂਘਾ ਕਾਇਮ ਕਰਨ ਲਈ ਆਪਸੀ ਸਮਝੌਤੇ ਦੇ ਨੇੜੇ ਪੁੱਜ ਗਈਆਂ ਹਨ। ਸ੍ਰੀ ਪ੍ਰਣਬ ਮੁਖਰਜੀ ਨੇ ਇਸ ਸਬੰਧ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਮਾਹਿਰਾਂ ਦਾ ਇਕ ਉ¤ਚ ਪੱਧਰੀ ਵਫਦ ਡੇਰਾ ਬਾਬਾ ਨਾਨਕ ਤੱਕ ਲਾਂਘਾ ਕਾਇਮ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪਾਕਿਸਤਾਨ ਜਾਵੇਗਾ। ਪਾਕਿਸਤਾਨ ਸਰਕਾਰ ਵਲੋਂ ਇਸ ਲਾਂਘੇ ਨੂੰ ਕਾਇਮ ਕਰਨ ਲਈ ਰਣਨੀਤਕ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਉਨਾਂ ਨੇ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਲਾਂਘੇ ਲਈ ਸਿੱਖ ਭਾਵਨਾਵਾਂ ਤੋਂ ਜਾਣੂ ਕਰਵਾਇਆ। ਉਨਾਂ ਨੇ ਭਰੋਸਾ ਦਿੱਤਾ ਕਿ ਉਹ ਪਾਕਿਸਤਾਨ ਜਾ ਕੇ ਇਸ ਬਾਰੇ ਜਲਦ ਤੋਂ ਜਲਦ ਕਾਰਵਾਈ ਸ਼ੁਰੂ ਕਰਨਗੇ। ਸ੍ਰੀ ਮੁਖਰਜੀ ਨੇ ਅੱਜ ਅੰਮ੍ਰਿਤਸਰ ਵਿਖੇ ਖੇਤਰੀ ਪਾਸਪੋਰਟ ਦਫਤਰ ਦਾ ਉਦਘਾਟਨ ਵੀ ਕੀਤਾ।
 ਇਹ ਪੰਜਾਬ ਵਿਚ ਤੀਸਰਾ ਪਾਸਪੋਰਟ ਦਫਤਰ ਹੈ। ਸ੍ਰੀ ਮੁਖਰਜੀ ਨੇ ਕਿਹਾ ਕਿ ਜਲਦ ਹੀ ਅੰਮ੍ਰਿਤਸਰ ਵਿਖੇ ਵੀਜ਼ਾ ਦਫਤਰ ਵੀ ਖੋਲ• ਦਿੱਤਾ ਜਾਵੇਗਾ, ਜਿਸ ਨਾਲ ਪਾਕਿਸਤਾਨ ਜਾਣ ਲਈ ਸਿੱਖ ਸ਼ਰਧਾਲੂਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੇ ਇਸ ਮੌਕੇ ਵਿਦੇਸ਼ ਮੰਤਰੀ ਦਾ ਧੰਨਵਾਦ ਕਰਦਿਆਂ ਸਿੱਖ ਭਾਈਚਾਰੇ ਲਈ ਯਤਨ ਕਰਨ ਦੀ ਸ਼ਲਾਘਾ ਕੀਤੀ।  ਸ੍ਰ. ਪ੍ਰਕਾਸ਼ ਸਿੰਘ ਬਾਦਲ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਾਕਿਸਤਾਨ, ਅਫਗਾਨਿਸਤਾਨ, ਇਰਾਨ, ਮੱਧ ਪੂਰਬ ਅਤੇ ਪੱਛਮੀ ਏਸ਼ੀਆਈ ਦੇਸ਼ਾਂ ਸਮੇਤ ਯੂਰਪ, ਅਮਰੀਕਾ, ਅਸਟਰੇਲੀਆ ਅਤੇ ਨਿਊਜ਼ੀਲੈਂਡ ਦੀਆਂ ਸਰਕਾਰਾਂ ਕੋਲ ਅੰਮ੍ਰਿਤਸਰ ਵਿਖੇ ਵੀਜ਼ਾ ਕੇਂਦਰ ਖੋਲ•ਣ ਦੀ ਮੰਗ ਉਠਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਹਵਾਈ ਅੱਡਾ ਹੋਣ ਤੇ ਪੰਜਾਬ ’ਚ ਭਾਰੀ ਗਿਣਤੀ ਵਿਚ ਪ੍ਰਵਾਸੀਆਂ ਦੇ ਆਉਣ ਜਾਣ ਕਾਰਨ ਵੀਜ਼ਾ ਕੇਂਦਰਾਂ ਦੀ ਸਥਾਪਨਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ।
 
< Prev   Next >
 

Business

article thumbnailਲੈਪਟਾਪ ਤੋਂ ਪਤਾ ਲੱਗੇਗੀ ਪਾਰਕਿੰਗ ਦੀ ਥਾਂ

Monday, 28 July 2008

 ਸਟ੍ਰੀਟ ਲਾਈਨ ਵਿਚ ਤਕਨੀਕੀ ਵਿਭਾਗ ਦੇ ਉਪ ਪ੍ਰਘਾਨ ਜਿਮ ਰੀਚ ਨੇ ਦੱਸਿਆ ਕਿ ਪੂਰੇ ਸ਼ਹਿਰ ਦੀਆਂ ਵੱਖ-ਵੱਖ ਪਾਰਕਿੰਗ ਥਾਵਾਂ ‘ਤੇ ਲੱਗਭੱਗ ਛੇ ਹਜ਼ਾਰ ਵਾਇਰਲੈਸ ਸੈਂਸਰ ਲਗਾਉਣ ਦੀ ਯੋਜਨਾ ਹੈ। ਇਸ ਤੋਂ ਪਾਰਕਿੰਗ ਸਥਾਨਾਂ ‘ਤੇ ਉਪਲਬਧ ਥਾਵਾਂ ਅਤੇ ਇੱਥੋਂ ਲੰਘਣ ਵਾਲੀਆਂ ਗੱਡੀਆਂ ਦੀ ਰਫਤਾਰ ਅਤੇ ਗਿਣਤੀ ‘ਤੇ ਨਜ਼ਰ ਰੱਖੀ ਜਾ ਸਕੇਗੀ।  ਕੰਪਨੀ ਦਾ ਮੰਨਣਾ ਹੈ ਕਿ ਸੈਂਸਰ ਤੋਂ ਪ੍ਰਾਪਤ ਜਾਣਕਾਰੀ ਨੂੰ ਵੈਬ ਨਕਸ਼ੇ, ਸਮਾਰਟ ਫੋਨ ਅਤੇ ਟ੍ਰੈਫਿਕ ਸਿਗਨਲ ‘ਤੇ ਦੇ ਕੇ ਟ੍ਰੈਫਿਕ ‘ਤੇ...
+ Full Story

Other Articles

Entertainment

article thumbnailਚਲੋ ਚਲੀ ਦਾ ਮੇਲਾ

Sunday, 03 August 2008

ਸਿਆਣੇ ਆਖਦੇ ਹਨ ਕਿ ਇਹ ਦੁਨੀਆਂ ਇਕ ਮੁਸਾਫਰਖਾਨਾ ਹੈ। ਜਿੱਥੇ ਤੁਸੀਂ ਘੜੀ ਪਲ ਲਈ ਸੀਟ ਦੇ ਮਾਲਕ ਹੋ ਪਰ ਇਹ ਸੀਟ ਤੁਹਾਡੀ ਨਹੀਂ। ਤੁਸੀਂ ਜਾਵੋ, ਕੋਈ ਹੋਰ ਇਸਨੂੰ ਆਪਣੀ ਆਖ ਮੱਲ ਲਵੇਗਾ। ਤਾਰੇ ਹੋਏ ਮੁੱਲ ਦਾ ਰੋਅਬ ਵੀ ਦੇ ਸਕਦਾ ਹੈ। ਪਰ ਕੀ ਇਹ ਦੁਨੀਆ ਸਿਰਫ ਇਨਸਾਨਾਂ ਲਈ ਹੈ? ਨਹੀਂ, ਇਹ ਤਾਂ ਕੁਦਰਤ ਦੇ ਰਚੇ ਹਰ ਜੀਵ ਦੀ ਸਾਂਝੀ ਹੈ। ਨੀਲੀ ਛੱਤ ਸਭ ਦੀ ਸਾਂਝੀ ਹੈ। ਖੁੱਲੀ  ਅਬਾਦ ਬੇ–ਅਬਾਦ ਧਰਤੀ ਸਭ ਦੀ ਸਾਂਝੀ ਹੈ। ਕਦੇ ਸੋਚਿਆ ਹੈ ਕਿ ਜਿਸ ਧਰਤੀ ਨੂੰ ਤੁਸੀਂ ਆਪਣਾ ਕਹਿੰਦੇ ਹੋ ਉਸ...
+ Full Story

Other Articles